ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਟਰਸ ਯੂਨੀਵਰਸਿਟੀ ਦੀ 2019 ਵਿੱਚ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੀ ਤਰੱਕੀ ਨੂੰ ਦੇਖ ਕੇ ਮੈਨੂੰ ਬੁਹਤ ਖੁਸ਼ੀ ਮਿਲੀ ਹੈ। ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਅਣਗਿਣਤ ਮੌਕਿਆਂ ਲਈ ਯੋਗ ਬਣਾਉਣ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਗੁਣਾਤਮਕ ਵਿਗਿਆਨਕ ਸਿਖਲਾਈ ਰਾਹੀਂ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਲਈ ਸਹੀ ਦਿਸ਼ਾ ਵੱਲ ਵਧਦਾ ਕਦਮ ਹੈ।
ਆਧੁਨਿਕ ਵਿਗਿਆਨਕ ਖੇਡ ਅਧਿਐਨ ਵਿਚ ਮੁਹਾਰਤ ਹਾਸਲ ਕਰਨ ਦੀ ਲੋੜ, ਕੋਵਿਡ ਮਹਾਂਮਾਰੀ ਦੇ ਦੋ ਸਾਲਾਂ ਦੌਰਾਨ ਉਜਾਗਰ ਹੋਈ ਸਰੀਰਕ ਤੇ ਮਾਨਸਿਕ ਸਿਹਤ ਦੀ ਮਹੱਤਤਾ, ਖੇਡ ਉਦਯੋਗ ਵਿੱਚ ਨਿੱਜੀ ਖੇਤਰ ਦੀ ਤੀਬਰ ਸ਼ਮੂਲੀਅਤ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੇ ਖੇਡਾਂ ਦੇ ਖੇਤਰ ਵਿਚ ਨੌਕਰੀਆਂ ਦੇ ਵਿਸ਼ਾਲ ਮੌਕੇ ਪੈਦਾ ਕਰ ਦਿੱਤੇ ਹਨ। ਯੂਨੀਵਰਸਿਟੀ ਇਹਨਾਂ ਸਾਰੀਆਂ ਲੋੜਾਂ ਨੂੰ ਪੂਰੀਆਂ ਕਰਨ ਲਈ ਵਚਨਬੱਧ ਹੈ।
ਮੈਂਨੂੰ ਉਮੀਦ ਹੈ ਕਿ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਖੇਡ ਸਿੱਖਿਆ ਅਤੇ ਖੋਜ ਨੂੰ ਉਤਸ਼ਾਹਿਤ ਕਰਨਗੇ ਅਤੇ ਇਸ ਲਈ ਮੈਂ ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।
Banwarilal Purohit
(Chancellor)